ਸਿਆਨਜੂਰ- ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿਚ ਸੋਮਵਾਰ ਨੂੰ ਆਏ ਜ਼ਬਰਦਸਤ ਭੂਚਾਲ ਕਾਰਨ ਕਈ ਘਰ ਢਹਿ ਗਏ। ਭੂਚਾਲ ਨਾਲ ਸਬੰਧਤ ਘਟਨਾਵਾਂ ਕਾਰਨ ਦੇਸ਼ ਵਿੱਚ ਹੁਣ ਤੱਕ ਘੱਟੋ-ਘੱਟ 162 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਸੈਂਕੜੇ ਲੋਕ ਜ਼ਖ਼ਮੀ ਹੋਏ ਹਨ। ਭੂਚਾਲ ਨਾਲ ਦਰਜਨਾਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਸੜਕਾਂ ਅਤੇ ਗਲੀਆਂ ਵਿਚ ਭੱਜ ਰਹੇ ਲੋਕਾਂ ਵਿਚੋਂ ਕਈ ਜ਼ਖ਼ਮੀ ਅਤੇ ਖੂਨ ਨਾਲ ਲੱਥਪੱਥ ਦਿਖਾਈ ਦਿੱਤੇ।
ਅਧਿਕਾਰੀ ਅਜੇ ਵੀ ਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭੂਚਾਲ ਕਾਰਨ ਜ਼ਖ਼ਮੀ ਹੋਏ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ। ਜਾਵਾ ਦੇ ਗਵਰਨਰ ਰਿਦਵਾਨ ਕਾਮਿਲ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ 162 ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਹਨ।