ਲੁਧਿਆਣਾ , 23 ਜੁਲਾਈ (ਦਲਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਡੀ.ਐਮ.ਸੀ. ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਸੜਕ ਹਾਦਸੇ ’ਚ ਵਿਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦਾ ਹਾਲ ਚਾਲ ਜਾਣਿਆ। ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ‘ਚ ਜਾ ਰਹੇ ਕਾਂਗਰਸੀ ਵਰਕਰਾਂ ਦੀ ਗੱਡੀ ਦਾ ਮੋਗੇ ਨਜ਼ਦੀਕ ਸੜਕ ਹਾਦਸਾ ਹੋਇਆ ਸੀ ।
ਜ਼ਖ਼ਮੀ ਕਾਂਗਰਸੀ ਵਰਕਰ ਨੂੰ ਲੁਧਿਆਣਾ ਦੇ ਡੀ.ਐਮ.ਸੀ. ਵਿਚ ਇਲਾਜ ਲਈ ਭਰਤੀ ਕਰਾਇਆ ਗਿਆ ਸੀ ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ । ਇਸ ਘਾਟੇ ਨੂੰ ਤੋਂ ਉਹ ਪੂਰਾ ਨਹੀਂ ਕਰ ਸਕਦੇ ਪਰ ਪਰ ਇਸ ਦੁੱਖ ਦੇ ਬੋਝ ਨੂੰ ਜ਼ਰੂਰ ਚੁੱਕ ਸਕਦੇ ਹਾਂ । ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ।