ਚੰਡੀਗੜ੍ਹ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਖੰਨਾ ਸ਼ਹਿਰ ਦੇ ਮੋਹਨਪੁਰ ‘ਚ ਸਥਿਤ ਇਕ ਨਿੱਜੀ ਸਕੂਲ ਨੂੰ ਸਲਾਨਾ ਸਮਾਗਮ ‘ਚ ਦਾਦਾ-ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਲਾਨਾ ਸਮਾਗਮ ‘ਚ ਸਿਰਫ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਰਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ‘ਚ ਦਾਦਾ-ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜੋ ਕਿ ਸਾਡੇ ਸਤਿਕਾਰਿਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।
ਖੰਨਾ : ਨਿੱਜੀ ਸਕੂਲ ਦੇ ਸਮਾਗਮ ‘ਚ ਦਾਦਾ-ਦਾਦੀ ਦੀ ਐਂਟਰੀ ਬੈਨ ‘ਤੇ ਸਿੱਖਿਆ ਮੰਤਰੀ ਨੇ ਲਿਆ ਸਖ਼ਤ ਐਕਸ਼ਨ
