ਨਵੀਂ ਦਿੱਲੀ, 24 ਨਵੰਬਰ- ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ‘ਚ ਦਾਖ਼ਲ ਹਨ। ਅਭਿਨੇਤਾ ਇਸ ਸਮੇਂ ਲਾਈਫ਼ ਸਪੋਰਟ ਸਿਸਟਮ ‘ਤੇ ਹੈ। ਕੁਝ ਸਮਾਂ ਪਹਿਲਾਂ ਅਦਾਕਾਰ ਦੀ ਮੌਤ ਦੀਆਂ ਅਫਵਾਹਾਂ ਫੈਲੀਆਂ ਸਨ, ਜਿਸ ਦਾ ਵਿਕਰਮ ਗੋਖਲੇ ਦੀ ਧੀ ਨੇ ਖੰਡਨ ਕੀਤਾ ਹੈ। ਉਨ੍ਹਾਂ ਦੀ ਧੀ ਨੇ ਦੱਸਿਆ ਕਿ ਅਦਾਕਾਰ ਦੀ ਹਾਲਤ ਕਾਫੀ ਨਾਜ਼ੁਕ ਹੈ। ਉਸ ਨੇ ਸਾਰਿਆਂ ਨੂੰ ਆਪਣੇ ਪਿਤਾ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਨ ਲਈ ਕਿਹਾ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਿਨੇਮਾ ਜਗਤ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਵਿਕਰਮ ਗੋਖਲੇ ਦੀਆਂ ਮੌਤ ਦੀਆਂ ਖ਼ਬਰਾਂ ਤੇ ਧੀ ਨੇ ਦਿੱਤਾ ਬਿਆਨ, ਕਿਹਾ ਹਾਲਾਤ ਹੁਣ ਵੀ ਨਾਜ਼ੁਕ
