ਚੰਡੀਗੜ੍ਹ- ਯੂ. ਟੀ. ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 28 ਨਵੰਬਰ ਨੂੰ ਸਾਰੇ ਸਰਕਾਰੀ ਦਫ਼ਤਰਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਵਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਸ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ, ਉਦਯੋਗਿਕ ਅਦਾਰਿਆਂ ਅਤੇ ਹੋਰਨਾ ਨੂੰ ਇਸ ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਚੰਡੀਗੜ੍ਹ ‘ਚ 28 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਾਰਨ
