ਭੋਗਪੁਰ- ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਖ਼ਰੀਦ ਏਜੰਸੀਆਂ ਦੇ ਸਟਾਕ ਵਿਚ ਪਏ ਕਰੇਟਾਂ ਦੀ ਜਾਂਚ ਸ਼ੁਰੂ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਚੱਲਦਿਆਂ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ 2 ਜ਼ਿਲ੍ਹਾ ਕੰਟਰੋਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਖ਼ਰੀਦ ਏਜੰਸੀਆਂ ਦੇ ਸਟਾਕ ਵਿਚ ਪਏ ਕਰੇਟਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਤੱਕ ਹੜਤਾਲ ਦਾ ਐਲਾਨ
