ਟਾਂਡਾ ਉੜਮੁੜ- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਕੁਰਾਲਾ ਨਜ਼ਦੀਕ ਸ਼ੁੱਕਰਵਾਰ ਸਵੇਰੇ ਦੋ ਕਾਰਾਂ ਦੀ ਹੋਈ ਟੱਕਰ ਦੌਰਾਨ ਕਾਰ ਸਵਾਰ 3 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 10.30 ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਕਾਰ ਸਵਾਰ ਪਠਾਨਕੋਟ ਵੱਲ ਜਾ ਰਹੇ ਸਨ ਕਿ ਅਚਾਨਕ ਹੀ ਕਾਰਾਂ ਬੇਕਾਬੂ ਹੋ ਕੇ ਇੱਕ-ਦੂਸਰੇ ਵਿਚ ਨਾਲ ਟਕਰਾਅ ਕੇ ਹਾਦਸਾਗ੍ਰਸਤ ਹੋ ਗਈਆਂ।
ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਲੋਕ ਹੋਏ ਜ਼ਖਮੀ
