ਅੰਮ੍ਰਿਤਸਰ – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਸਬੰਧੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਓਮ ਪ੍ਰਕਾਸ਼ ਸੋਨੀ ਅੱਜ ਪੇਸ਼ ਨਹੀਂ ਹੋਏ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅੱਜ ਉਹ ਕਿਤੇ ਬਾਹਰ ਹਨ, ਜਿਸ ਕਾਰਨ ਉਹ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋ ਸਕਦੇ ਅਤੇ ਉਨ੍ਹਾਂ ਨੂੰ ਕੁੱਝ ਦਿਨਾਂ ਦਾ ਸਮਾਂ ਦਿੱਤਾ ਜਾਵੇ। ਓਮ ਪ੍ਰਕਾਸ਼ ਸੋਨੀ ਨੇ ਵਿਜੀਲੈਂਸ ਬਿਊਰੋ ਐੱਸ. ਐੱਸ. ਪੀ. ਨੂੰ 28 ਤਾਰੀਖ਼ ਨੂੰ ਪੇਸ਼ ਹੋਣ ਦੀ ਅਪੀਲ ਕੀਤੀ।
ਇਸ ਦੇ ਕਾਰਨ ਹੁਣ ਐੱਸ. ਐੱਸ. ਪੀ. ਵਿਜੀਲੈਂਸ ਵੱਲੋਂ ਅੱਗੇ ਦੀ ਕਾਰਵਾਈ 28 ਤਾਰੀਖ਼ ਨੂੰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵੱਲੋਂ ਅੱਜ ਲਈ ਓਮ ਪ੍ਰਕਾਸ਼ ਸੋਨੀ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ।