ਪੋਰਟਸ ਡੈਸਕ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਹਾਕੀ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦੇ ਤੀਜੇ ਮੈਚ ‘ਚ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਖ਼ਿਲਾਫ਼ 4-3 ਦੀ ਰੋਮਾਂਚਕ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੂੰ ਲਗਾਤਾਰ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਜਿੱਤ ਨਾਲ ਟੀਮ ਇੰਡੀਆ ਨੇ ਸੀਰੀਜ਼ ਜਿੱਤਣ ਦੀ ਉਮੀਦ ਬਰਕਰਾਰ ਰੱਖੀ ਹੈ। ਭਾਰਤ ਲਈ ਮਨਪ੍ਰੀਤ ਸਿੰਘ, ਅਭਿਸ਼ੇਕ, ਅਕਾਸ਼ਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇੱਕ-ਇੱਕ ਗੋਲ ਕੀਤਾ। ਜਦਕਿ ਆਸਟ੍ਰੇਲੀਆ ਲਈ ਵੇਲਚ ਜੈਕ, ਜੈਲੇਵਸਕੀ ਅਰੋਨ ਅਤੇ ਨਾਥਨ ਨੇ ਇਕ-ਇਕ ਗੋਲ ਕੀਤਾ।
IND vs AUS Hockey : ਭਾਰਤ ਨੇ ਆਸਟ੍ਰੇਲੀਆ ਨੂੰ 4-3 ਨਾਲ ਹਰਾ ਕੇ ਕੀਤਾ ਵੱਡਾ ਉਲਟਫੇਰ
