ਅੰਮ੍ਰਿਤਸਰ, 24 ਜੁਲਾਈ (ਦਲਜੀਤ ਸਿੰਘ)- ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ । ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਪ੍ਰਧਾਨ ਦੇ ਓ.ਐੱਸ.ਡੀ. ਡਾ. ਅਮਰੀਕ ਸਿੰਘ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੀ ਮੌਜੂਦ ਸਨ ।
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
