ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕਾਂਗਰਸੀ ਨੇਤਾ ਸੁਨੀਲ ਜਾਖੜ ਅਤੇ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੇ ਸਾਬਕਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਰਾਸ਼ਟਰੀ ਕਾਰਜ ਕਮੇਟੀ ਦਾ ਮੈਂਬਰ ਨਿਯੁਕ ਕੀਤਾ। ਪਾਰਟੀ ਵਲੋਂ ਜਾਰੀ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ। ਭਾਜਪਾ ਦੀ ਉੱਤਰਾਖੰਡ ਇਕਾਈ ਦੇ ਪ੍ਰਧਾਨ ਰਹੇ ਮਦਨ ਕੌਸ਼ਿਕ, ਪਾਰਟੀ ਦੀ ਛੱਤੀਸਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਵਿਸ਼ਨੂੰਦੇਵ ਸਾਏ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਰਾਸ਼ਟਰੀ ਕਾਰਜ ਕਮੇਟੀ ਦਾ ਵਿਸ਼ੇਸ਼ ਸੱਦਾ ਮੈਂਬਰ ਬਣਾਇਆ ਗਿਆ ਹੈ। ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਏ ਜੈਵੀਰ ਸ਼ੇਰਗਿੱਲ ਨੂੰ ਪਾਰਟੀ ਦਾ ਕੌਮੀ ਤਰਜਮਾਨ ਲਾਇਆ ਗਿਆ ਹੈ।
ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਭਾਜਪਾ ਰਾਸ਼ਟਰੀ ਕਾਰਜ ਕਮੇਟੀ ਦੇ ਮੈਂਬਰ ਬਣਾਏ ਗਏ
