ਕੋਨਟਾਈ- ਪੱਛਮੀ ਬੰਗਾਲ ਦੇ ਪੂਰਬੀ ਮੇਦੀਨੀਪੁਰ ਜ਼ਿਲ੍ਹੇ ਵਿਚ ਤ੍ਰਿਣਮੂਲ ਕਾਂਗਰਸ (TMC) ਦੇ ਸੀਨੀਅਰ ਨੇਤਾ ਅਭਿਸ਼ੇਕ ਬੈਨਰਜੀ ਦੀ ਰੈਲੀ ਵਾਲੀ ਥਾਂ ’ਤੇ ਨੇੜੇ ਹੋਏ ਧਮਾਕੇ ’ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਇਹ ਘਟਨਾ ਕੋਨਟਾਈ ਸ਼ਹਿਰ ਤੋਂ 1.5 ਕਿਲੋਮੀਟਰ ਦੂਰ ਭੂਪਤੀਨਗਰ ਇਲਾਕੇ ਵਿਚ ਹੋਈ, ਜਿੱਥੇ TMC ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਸ਼ਨੀਵਾਰ ਨੂੰ ਇਕ ਜਨ ਸਭਾ ਨੂੰ ਸੰਬੋਧਿਤ ਕਰਨ ਵਾਲੇ ਹਨ।