ਲਹਿਰਾਗਾਗਾ, 3 ਦਸੰਬਰ – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ ਜੋ ਕਿ ਅਸਲਾ ਵੇਚਣ ਲਈ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪੁਲਿਸ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਲਾਲ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਜੋ ਕਿ ਨਜਾਇਜ਼ ਅਸਲਾ ਕਿਸੇ ਵਿਅਕਤੀ ਨੂੰ ਅੱਗੇ ਵੇਚਣ ਲਈ ਪਿੰਡ ਛਾਜਲਾ ਤੋਂ ਲਿੰਕ ਰੋਡ ਰਾਹੀਂ ਛਾਜਲੀ ਵੱਲ ਆ ਰਿਹਾ ਹੈ। ਪੁਲਿਸ ਨੇ ਉਕਤ ਵਿਅਕਤੀ ਨੂੰ ਪਿਸਤੌਲ 315 ਬੋਰ ਦੇਸੀ ਅਤੇ 2 ਕਾਰਤੂਸ 315 ਬੋਰ ਜ਼ਿੰਦਾ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Posts
ਅਸਾਮ: ਮੁਕਾਬਲੇ ਵਿੱਚ ਤਿੰਨ ਅਤਿਵਾਦੀ ਹਲਾਕ
ਸਿਲਚਰ (ਅਸਾਮ),ਅਸਾਮ ਦੇ ਕੱਛਾਰ ਜ਼ਿਲ੍ਹੇ ਵਿੱਚ ਅੱਜ ਇਕ ਮੁਕਾਬਲੇ ਵਿੱਚ ਘੱਟੋ-ਘੱਟ ਤਿੰਨ ਸ਼ੱਕੀ ਅਤਿਵਾਦੀ ਮਾਰੇ ਗਏ ਅਤੇ ਕਈ ਪੁਲੀਸ ਮੁਲਾਜ਼ਮ…
Sidhu Moosewala ਦੇ ਮਾਪਿਆਂ ਨੇ ਛੋਟੇ ਪੁੱਤ ਸ਼ੁਭਦੀਪ ਦੀ ਤਸਵੀਰ ਸ਼ੇਅਰ ਕੀਤੀ
ਚੰਡੀਗੜ੍ਹ, ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ(Sidhu Moosewala) ਦੇ ਮਾਤਾ-ਪਿਤਾ ਨੇ ਆਪਣੇ ਛੋਟੇ ਪੁੱਤਰ ਸ਼ੁਭਦੀਪ ਦੀ ਇਕ ਪਿਆਰੀ ਤਸਵੀਰ ਸੋਸ਼ਲ ਮੀਡੀਆ…
Canada ਫੇਰੀ ਹੋਈ ਔਖੀ: ਹੁਣ 10 ਸਾਲ ਦਾ ਨਹੀਂ ਮਿਲੇਗਾ Visitor Visa
ਨਵੰਬਰ , ਭਾਰਤ ਨਾਲ ਜਾਰੀ ਤਣਾਅ ਵਿਚਕਾਰ ਕੈਨੇਡਾ ਨੇ ਭਾਰਤੀਆਂ ਖਾਸ ਕਰ ਪੰਜਾਬੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ।…