ਲੁਧਿਆਣਾ ,4 ਦਸੰਬਰ – ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵਲੋਂ ਆਪਣੇ ਫੇਸਬੁੱਕ ਉਪਰ ਇਕ ਪੋਸਟ ਪਾਉਂਦਿਆਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ ਅਗਲੇ ਸਾਲ ਪਹਿਲੀ ਜਨਵਰੀ ਤੋਂ 1000 ਰੁਪਏ ਪ੍ਰਤੀ ਮਹੀਨਾ ਸਫਰੀ ਭੱਤਾ ਦਿੱਤਾ ਜਾਵੇਗਾ । ਉਨ੍ਹਾਂ ਆਪਣੀ ਪੋਸਟ ਵਿਚ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਅੰਗਹੀਣ ਮੁਲਾਜ਼ਮਾਂ ਦੀ ਬਦਲੀ ਲਈ ਅੰਗਹੀਣਤਾ ਦੀ ਪ੍ਰਤੀਸ਼ਤਤਾ 60 ਫੀਸਦੀ ਤੋਂ ਘਟਾ ਕੇ 40 ਫੀਸਦੀ ਕਰ ਦਿੱਤੀ ਗਈ ਹੈ । ਡਾ ਕੌਰ ਨੇ ਸਪੱਸ਼ਟ ਕਰਦਿਆਂ ਦੱਸਿਆ ਕਿ ਅੰਗਹੀਣਾਂ ਨੂੰ ਸਫਰੀ ਭੱਤਾ ਦੇਣ ਸਮੇਂ ਉਨ੍ਹਾਂ ਦੇ ਸਰਟੀਫਿਕੇਟਾਂ ਦੀ ਪੀ. ਜੀ.ਆਈ.ਚੰਡੀਗੜ੍ਹ ਤੋਂ ਜਾਂਚ ਕਰਵਾਈ ਜਾਵੇਗੀ । ਇਥੇ ਵਰਨਣਯੋਗ ਹੈ ਕਿ ਸਫਰੀ ਭੱਤਾ ਮੁੜ ਤੋਂ ਸ਼ੁਰੂ ਹੋਣ ਨਾਲ ਲਗਭਗ 11-12000 ਮੁਲਾਜ਼ਮਾਂ ਨੂੰ ਲਾਭ ਪੁੱਜੇਗਾ ।
Related Posts
Bajrang Punia: ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ: ਬਜਰੰਗ ਪੂਨੀਆ
ਨਵੀਂ ਦਿੱਲੀ, National Anti-Doping Agency suspends Bajrang Punia for 4 years: ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਸੈਂਪਲ ਦੇਣ ਤੋਂ ਇਨਕਾਰ…
ਪੰਜਾਬ ਸਰਕਾਰ ਨੇ ਬੀ.ਓ.ਸੀ.ਡਬਲਿਊ. ਵੈਲਫੇਅਰ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਕਿਸ਼ਤ ਕੀਤੀ ਜਾਰੀ
ਚੰਡੀਗੜ੍ਹ, 3 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਲਡਿੰਗ ਅਤੇ ਹੋਰ ਨਿਰਮਾਣ ਮਜ਼ਦੂਰ (ਬੀ.ਓ.ਸੀ.ਡਬਲਿਊ.) ਵੈਲਫੇਅਰ…
ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ,28 ਅਕਤੂਬਰ (ਦਲਜੀਤ ਸਿੰਘ)- ਬੰਬੇ ਹਾਈ ਕੋਰਟ ਨੇ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ, ਮਾਡਲ ਮੁਨਮੁਨ ਧਮੇਚਾ ਅਤੇ…