ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ‘ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ ‘ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਿਰਫ਼ ਐਫ.ਆਈ.ਆਰ. ਦਰਜ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਨਹੀਂ ਕੀਤੀ ਜਾ ਰਹੀ।ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ ਦੇ ਖਤਰੇ ਨੂੰ ਰੋਕਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਦੀ ਸੂਚੀ ਦੇਣ ਲਈ ਕਿਹਾ ਹੈ।
ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ‘ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
