ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ/ਪਟਿਆਲਾ : ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਪੰਜਾਬ ਪੁਲਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਪੁਲਸ ਨੂੰ ਖਦਸ਼ਾ ਹੈ ਕਿ ਕੰਬੋਜ ਵਿਦੇਸ਼ ਭੱਜਣ ਦੀ ਫਿਰਾਕ ਵਿਚ ਹਨ। ਜਿਸ ਦੇ ਚੱਲਦੇ ਪੁਲਸ ਨੇ ਸਾਰੇ ਹਵਾਈ ਅੱਡਿਆਂ ’ਤੇ ਇਹ ਨੋਟਿਸ ਭੇਜ ਦਿੱਤਾ ਹੈ।

ਦਰਅਸਲ ਰਾਜਪੁਰਾ ਵਿਚ ਇਕ ਪੱਤਰਕਾਰ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ, ਖ਼ੁਦਕੁਸ਼ੀ ਨੋਟ ਵਿਚ ਪੱਤਰਕਾਰ ਨੇ ਸਾਬਕਾ ਵਿਧਾਇਕ ’ਤੇ ਵੱਡੇ ਦੋਸ਼ ਲਗਾਏ ਸਨ। ਪੱਤਰਕਾਰਾਂ ਨੇ ਨਾ ਸਿਰਫ ਸੁਸਾਈਡ ਨੋਟ ਲਿਖਿਆ ਸਗੋਂ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਸ ਨੇ ਕੰਬੋਜ ’ਤੇ ਤੰਗ ਪ੍ਰੇਸ਼ਾਨ ਕਰਨ ਦੀ ਗੱਲ ਆਖੀ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ।

Leave a Reply

Your email address will not be published. Required fields are marked *