ਚੰਡੀਗੜ੍ਹ : ਭਾਜਪਾ ਹਾਈਕਮਾਂਡ ਨੇ ਪੰਜਾਬ ਲਈ 17 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਕੋਰ ਕਮੇਟੀ ਵਿਚ ਕਾਂਗਰਸ ਛੱਡ ਕੇ ਆਏ ਆਗੂਆਂ ਨੂੰ ਵੀ ਪ੍ਰਮੁੱਖਤਾ ਨਾਲ ਜਗ੍ਹਾ ਦਿੱਤੀ ਗਈ ਹੈ। ਇਸ ਕਮੇਟੀ ਵਿਚ ਅਸ਼ਵਨੀ ਸ਼ਰਮਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਕੁਮਾਰ ਜਾਖੜ, ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਰਾਣਾ ਗੁਰਮੀਤ ਸੋਢੀ, ਸਰਬਜੀਤ ਸਿੰਘ ਵਿਰਕ, ਮਨੋਰੰਜਨ ਕਾਲੀਆ, ਰਜਿੰਦਰ ਭੰਡਾਰੀ, ਰਾਜਿੰਦਰ ਮੋਹਨ ਛੀਨਾ, ਜਸਵਿੰਦਰ ਢਿੱਲੋਂ, ਫਤਿਹਜੰਗ ਸਿੰਘ ਬਾਜਵਾ, ਵਿਜੇ ਸਾਂਪਲਾ, ਮੰਥਰੀ ਸ੍ਰੀਨਿਵਾਸੁਲੂ, ਸ਼ਵੇਤ ਮਲਿਕ, ਤਿਕਸ਼ਣ ਸੂਦ ਅਤੇ ਸੁਭਾਸ਼ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੌਦਾਨ ਸਿੰਘ, ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ, ਵਿਜੇ ਰੁਪਾਨੀ, ਨਰਿੰਦਰ ਰੈਣਾ, ਸਾਰੇ ਸੂਬਾ ਜਨਰਲ ਸਕੱਤਰਾਂ ਨੂੰ ਕੋਰ ਕਮੇਟੀ ਦੇ ਸਪੈਸ਼ਲ ਇਨਵਾਇਟੀ ਮੈਂਬਰਾਂ ਵਿਚੋਂ ਸ਼ਾਮਲ ਕੀਤਾ ਗਿਆ ਹੈ।
ਸੂਬਾ ਵਿੱਤ ਕਮੇਟੀ ਵੀ ਨਿਯੁਕਤ
ਕੋਰੀ ਕਮੇਟੀ ਤੋਂ ਇਲਾਵਾ ਭਾਜਪਾ ਵਲੋਂ 9 ਮੈਂਬਰੀ ਸੂਬਾ ਵਿੱਤ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਮਨਰੋਜਨ ਕਾਲੀਆ, ਸੁਨੀਲ ਜਾਖੜ, ਤਿਕਸ਼ਣ ਸੂਦ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ, ਸਰੂਪ ਚੰਦ ਸਿੰਗਲਾ, ਪ੍ਰਵੀਨ ਬਾਂਸਲ, ਸੰਜੀਵ ਖੰਨਾ, ਗੁਰਦੇਵ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ।