ਨਵੀਂ ਦਿੱਲੀ- ਕਾਂਗਰਸ ਦੀ ਕਿਸਾਨ ਇਕਾਈ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗਲਵਾਰ ਨੂੰ ਅਪੀਲ ਕੀਤੀ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਦੇ ਆਧਾਰ ’ਤੇ ਘੱਟ ਤੋਂ ਘੱਟ ਸਮਰਥਨ ਮੁੱਲ (MSP) ਯਕੀਨੀ ਕੀਤਾ ਜਾਵੇ ਅਤੇ ਇਸ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ।
ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਪ੍ਰਧਾਨ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਇਹ ਵੀ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮਤੰਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਵਿਵਾਦਪੂਰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ ਉੱਚਿਤ ਮੁਆਵਜ਼ਾ, ਨੌਕਰੀ ਦਿੱਤੀ ਜਾਵੇ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੀ ਮੰਗ ਸਮੇਤ ਕਿਸਾਨਾਂ ਨਾਲ ਜੁੜੇ ਕਈ ਹੋਰ ਵਿਸ਼ੇ ਵੀ ਇਸ ਚਿੱਠੀ ’ਚ ਚੁੱਕੇ।