ਅੰਮ੍ਰਿਤਸਰ, 6 ਦਸੰਬਰ- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਉਹ ਕੰਮ ਕਰਦੇ ਰਹਿਣਗੇ। ਉਹ ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਕੰਮ ਕਰਨਗੇ ਤੇ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ।
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
