ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ ‘ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਵਿਭਾਗ ਨੂੰ ਪੰਜਾਬ ਦੇ ਸਾਰੇ ਮੈਰਿਜ ਪੈਲੇਸਾਂ ਦੇ ਬਾਹਰ ਪੁਲਿਸ ਨਾਕੇ ਲਗਾਉਣ ਦੇ ਹੁਕਮ ਦਿੱਤੇ ਹਨ।
ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਮੈਰਿਜ ਪੈਲੇਸ ਦੇ ਬਾਹਰ ਨਾਕੇ ਲਗਾ ਕੇ ਐਲਕੋ ਸੈਂਸਰ ਨਾਲ ਜਾਂਚ ਕੀਤੀ ਜਾਵੇ। ਜੇਕਰ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਹੈ ਤੁਰੰਤ ਉਸ ਦਾ ਚਾਲਾਨ ਕੀਤਾ ਜਾਵੇ।ਦੱਸ ਦੇਈਏ ਕਿ ਹੁਣ ਪੰਜਾਬ ‘ਚ ਵਿਆਹਾਂ ਦੇ ਸੀਜ਼ਨ ਦੌਰਾਨ ਸੜਕ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਕਾਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਮੌਕੇ ‘ਤੇ ਐਲਕੋ ਸੈਂਸਰ ਨਾਲ ਜਾਂਚ ਕਰਕੇ ਭਾਰੀ ਜੁਰਮਾਨਾ ਲਗਾਇਆ ਜਾਵੇ।