ਚੰਡੀਗੜ੍ਹ- ਜਲੰਧਰ ਦੇ ਨਕੋਦਰ ਵਿਖੇ ਕੱਪੜਾ ਕਾਰੋਬਾਰੀ ਨੂੰ ਬੀਤੇ ਦਿਨ ਕੁੱਝ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੱਪੜਾ ਕਾਰੋਬਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਜ਼ਖਮੀ ਹੋ ਗਿਆ ਸੀ, ਜਿਸ ਦੀ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਗੰਨਮੈਨ ਮਨਦੀਪ ਸਿੰਘ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।
ਇਸ ਦੇ ਨਾਲ ਹੀ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ 30 ਲੱਖ ਦੀ ਫ਼ਿਰੌਤੀ ਨਾ ਦੇਣ ‘ਤੇ ਸ਼ਰੇਆਮ ਨਕੋਦਰ ਦੇ ਕੱਪੜਾ ਕਾਰੋਬਾਰੀ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੱਪੜਾ ਕਾਰੋਬਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।