ਕਾਂਗਰਸ ਦੀ ਜਿੱਤ ਤੋਂ ਬਾਅਦ ਕਿਸ ਦੇ ਹੱਥਾਂ ‘ਚ ਹੋਵੇਗੀ ਹਿਮਾਚਲ ਦੀ ਕਮਾਨ, ਇਹ ਹਨ ਦਾਅਵੇਦਾਰ

ਸ਼ਿਮਲਾ : ਕੜਾਕੇ ਦੀ ਠੰਢ ਦਰਮਿਆਨ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਪਾਰਾ ਚੜ੍ਹ ਗਿਆ ਹੈ। ਸੂਬੇ ਦੀਆਂ 68 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ, ਜਿੱਥੇ 12 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਕਰੀਬੀ ਟੱਕਰ ਦੇਖਣ ਨੂੰ ਮਿਲੀ ਪਰ ਜਿਵੇਂ-ਜਿਵੇਂ ਵੋਟਾਂ ਦੀ ਗਿਣਤੀ ਵਧਦੀ ਗਈ, ਵਿਰੋਧੀ ਧਿਰ ‘ਚ ਬੈਠੀ ਕਾਂਗਰਸ ਨੂੰ ਬੜ੍ਹਤ ਮਿਲਦੀ ਰਹੀ। ਅਜਿਹੇ ‘ਚ ਜੇਕਰ ਇਸ ਵਾਰ ਹਿਮਾਚਲ ‘ਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਮੁੱਖ ਮੰਤਰੀ ਦੀ ਕੁਰਸੀ ਕਿਸ ਨੂੰ ਮਿਲੇਗੀ। ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪੰਜ ਆਗੂ ਮੁੱਖ ਮੰਤਰੀ ਅਹੁਦੇ ਲਈ ਦਾਅਵੇਦਾਰ ਮੰਨੇ ਜਾ ਰਹੇ ਹਨ।

ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਵੀਰਭੱਦਰ ਸਿੰਘ ਨੇ ਚੋਣਾਂ ‘ਚ ਸਪੱਸ਼ਟ ਲੀਡ ਦੇਖ ਕੇ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਾ ਨੇ ਸਾਨੂੰ ਫਤਵਾ ਦਿੱਤਾ ਹੈ, ਡਰਨ ਦੀ ਲੋੜ ਨਹੀਂ ਹੈ। ਅਸੀਂ ਆਪਣੇ ਵਿਧਾਇਕਾਂ ਨੂੰ ਚੰਡੀਗੜ੍ਹ ਜਾਂ ਸੂਬੇ ਵਿੱਚ ਕਿਤੇ ਵੀ ਮਿਲ ਸਕਦੇ ਹਾਂ। ਜੋ ਜਿੱਤਣਗੇ ਉਹ ਸਾਡੇ ਨਾਲ ਹੋਣਗੇ ਅਤੇ ਅਸੀਂ ਸਰਕਾਰ ਬਣਾਵਾਂਗੇ। ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਬਾਰੇ ਅੰਤਿਮ ਫੈਸਲਾ ਹਾਈਕਮਾਂਡ ਵੱਲੋਂ ਲਿਆ ਜਾਵੇਗਾ।

Leave a Reply

Your email address will not be published. Required fields are marked *