ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਨੇ ਕਈ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਹਨ। ਚੋਣ ਕਮਿਸ਼ਨ ਮੁਤਾਬਕ ਭਾਜਪਾ ਨੇ ਹਿਮਾਚਲ ਪ੍ਰਦੇਸ਼ ‘ਚ ਹੁਣ ਤੱਕ 18 ਸੀਟਾਂ ਜਿੱਤੀਆਂ ਹਨ ਅਤੇ 7 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ 35 ਸੀਟਾਂ ‘ਤੇ ਜਿੱਤ ਦਰਜ ਕਰਕੇ 5 ਸੀਟਾਂ ‘ਤੇ ਅੱਗੇ ਹੈ, ਜਦਕਿ ਆਜ਼ਾਦ ਉਮੀਦਵਾਰ ਨੇ ਤਿੰਨੋਂ ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ।
ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਅਸੀਂ ਲੋਕਾਂ ਦੇ ਵਿਕਾਸ ਲਈ ਕੰਮ ਕਰਨਾ ਕਦੇ ਨਹੀਂ ਛੱਡਾਂਗੇ ਅਤੇ ਆਪਣੀਆਂ ਹਾਰਾਂ ਦੀ ਸਮੀਖਿਆ ਕਰਾਂਗੇ।