ਬੇਅਦਬੀ ਦੀਆਂ ਘਟਨਾਵਾਂ ਵਾਪਰਨ ਦੇ ਮਾਮਲਿਆਂ ਨੂੰ ਲੈ ਕੇ ਸੱਦੀ ਗਈ ਬੁੱਧੀਜੀਵੀਆਂ ਦੀ ਇਕੱਤਰਤਾ

budhijivi/nawanpunjab.com

ਅੰਮ੍ਰਿਤਸਰ, 26 ਜੁਲਾਈ (ਦਲਜੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਦੇ ਮਾਮਲਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਬੁੱਧੀਜੀਵੀਆਂ ਦੀ ਇਕੱਤਰਤਾ ਬੁਲਾਈ ਗਈ | ਇਕੱਤਰਤਾ ਇੱਥੇ ਅਕਾਲ ਤਖ਼ਤ ਸਾਹਿਬ ਬੇਸਮੇਂਟ ਵਿਖੇ ਆਰੰਭ ਹੋ ਗਈ ਹੈ |

ਇਸ ਵਿਸ਼ੇਸ਼ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਬਲਬੀਰ ਸਿੰਘ, ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ,ਸ੍ਰੀ ਸਤਨਾਮ ਸਿੰਘ ਮਾਣਕ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਸ਼ਾਮਿਲ ਹਨ |

Leave a Reply

Your email address will not be published. Required fields are marked *