ਭਵਾਨੀਗੜ੍ਹ, 10 ਦਸੰਬਰ- ਪਿੰਡ ਝਨੇੜੀ ਵਿਖੇ ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੋਹੀ ਰਾਮ ਦੇ ਪੁੱਤਰ ਜਤਿੰਦਰ ਕੁਮਾਰ ਨੇ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਨ੍ਹਾਂ ਕੋਲ ਇਕ ਏਕੜ ਜ਼ਮੀਨ ਹੈ, ਉਸ ਦੀ ਪੜ੍ਹਾਈ ਅਤੇ ਘਰ ਦੀ ਕਬੀਲਦਾਰੀ ਕਾਰਨ 8 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ, ਚੜ੍ਹੇ ਕਰਜ਼ੇ ਨੂੰ ਲੈ ਕੇ ਉਸ ਦੇ ਪਿਤਾ ਰੋਹੀ ਰਾਮ ਪ੍ਰੇਸ਼ਾਨ ਰਹਿੰਦੇ ਸਨ, ਜਿਸ ਕਰਕੇ ਉਸ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਜਤਿੰਦਰ ਕੁਮਾਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਦਿਆਂ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।
ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 8 ਲੱਖ ਦਾ ਸੀ ਕਰਜ਼ਾਈ
