ਚੰਡੀਗੜ੍ਹ, 10 ਦਸੰਬਰ- ਮਨੁੱਖੀ ਅਧਿਕਾਰ ਦਿਵਸ ’ਤੇ ਇਕ ਟਵੀਟ ਕਰਦਿਆਂ ਸਾਬਾਕ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਜਦੋਂ ਦੁਨੀਆ ਮਨੁੱਖੀ ਅਧਿਕਾਰ ਦਿਵਸ ਮਨਾ ਰਹੀ ਹੈ, ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦਾ ਹਾਂ ਕਿ ਭਾਰਤ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ (2019 ਵਿਚ) ’ਤੇ ਕੀਤੀ ਗਈ ਘੋਸ਼ਣਾ ਨੂੰ ਲਾਗੂ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਨੂੰ ਜਾਰੀ ਕਰਨ ਦੇ ਆਦੇਸ਼ ਜਾਰੀ ਕਰਨ ਲਈ। ਨਹੀਂ ਤਾਂ, ਸਾਡੇ ਲਈ ਇਹ ਦਿਨ ਮਨਾਉਣ ਦਾ ਕੋਈ ਅਰਥ ਨਹੀਂ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਜਦੋਂ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦਾ ਪ੍ਰਚਾਰ ਕਰਦੇ ਹੋਏ, ਬਿਲਕਿਸਬਾਨੋ ਦੇ ਬਲਾਤਕਾਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾਂਦਾ ਹੈ, ਤਾਂ ਭਾਰਤ ਸਰਕਾਰ ਸਾਡੇ ਬੰਦੀ ਸਿੰਘਾਂ (ਸਿੱਖ ਕੈਦੀਆਂ) ਲਈ ਉਹ ਹੀ ਹਮਦਰਦੀ ਕਿਉਂ ਨਹੀਂ ਦਿਖਾ ਸਕਦੀ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ।