ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਅੱਗੇ ਇਹ ਕਾਨੂੰਨ ਰੱਦ ਕਰਨ ਦੀ ਮੰਗ ਰੱਖੀ ਜਾ ਰਹੀ ਹੈ | ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ‘ਤੇ ਕਈ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਸ਼ਰਮ ਦੀ ਹੱਦ ਪਾਰ ਕਰ ਚੁੱਕੀ ਹੈ ਅਤੇ ਕਿਸਾਨਾਂ ਦੀ ਨਹੀਂ ਸੁਨ ਰਹੀ |
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
