ਨਵੀਂ ਦਿੱਲੀ, 11 ਦਸੰਬਰ – ਗੁਜਰਾਤ ਵਿੱਚ ਵੱਡੀ ਜਿੱਤ ਬਾਅਦ ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਾ ਦਾਅਵਾ ਪੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ । ਭਾਜਪਾ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਸਾਲ 2023 ‘ਚ ਉੱਤਰ-ਪੂਰਬੀ ਰਾਜਾਂ ਤ੍ਰਿਪੁਰਾ, ਮੇਘਾਲਿਆ, ਨਾਗਾਲੈਂਡ ਅਤੇ ਮਿਜ਼ੋਰਮ ਤੋਂ ਇਲਾਵਾ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਕਰਨਾਟਕ ਅਤੇ ਤਿਲੰਗਾਨਾ ‘ਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਰਕਾਰ ਅਗਲੇ ਸਾਲ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਵੀ ਕਰਵਾ ਸਕਦੀ ਹੈ। ਜੇਕਰ ਇਸ ਸੰਦਰਭ ‘ਚ ਦੇਖਿਆ ਜਾਵੇ ਤਾਂ 2023 ‘ਚ ਇਨ੍ਹਾਂ 10 ਰਾਜਾਂ ‘ਚ ਹੋਣ ਵਾਲੀਆਂ ਚੋਣਾਂ ਦੱਸਣਗੀਆਂ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਕਿਹੜੀ ਪਾਰਟੀ ਦੀ ਜਿੱਤ ਹੋ ਸਕਦੀ ਹੈ। ਇਨ੍ਹਾਂ 10 ਰਾਜਾਂ ਵਿੱਚ ਰਾਜਸਥਾਨ ਅਤੇ ਛੱਤੀਸਗੜ੍ਹ ਵੀ ਸ਼ਾਮਲ ਹਨ, ਜਿੱਥੇ ਕਾਂਗਰਸ ਦੀ ਸਰਕਾਰ ਹੈ। ਰਾਜਸਥਾਨ ‘ਚ ਅਸ਼ੋਕ ਗਹਿਲੋਤ ਮੁੱਖ ਮੰਤਰੀ ਹਨ, ਜਦਕਿ ਕਾਂਗਰਸ ਹਾਈਕਮਾਨ ਦੇ ਕਰੀਬੀ ਭੁਪੇਸ਼ ਬਘੇਲ ਛੱਤੀਸਗੜ੍ਹ ‘ਚ ਮੁੱਖ ਮੰਤਰੀ ਹਨ। ਕਾਂਗਰਸ ਲਈ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਦੋਵਾਂ ਰਾਜਾਂ ਵਿੱਚ ਸਰਕਾਰ ਬਣਾਈ ਰੱਖਣਾ ਵੱਡੀ ਚੁਣੌਤੀ ਹੈ, ਉਥੇ ਹੀ ਭਾਜਪਾ ਵੀ ਇਨ੍ਹਾਂ ਦੋਵਾਂ ਰਾਜਾਂ ਵਿੱਚ ਕਾਂਗਰਸ ਤੋਂ ਸੱਤਾ ਖੋਹਣ ਲਈ ਹਰ ਸੰਭਵ ਯਤਨ ਕਰੇਗੀ।
Related Posts
ਹਿਮਾਚਲ ਪ੍ਰਦੇਸ਼ ‘ਚ ਸੈਲਾਨੀਆਂ ਨਾਲ ਭਰੀ ਬੱਸ ਪਲਟੀ, 16 ਜ਼ਖ਼ਮੀ
ਸ਼ਿਮਲਾ- ਮਾਚਲ ਪ੍ਰਦੇਸ਼ ਦੇ ਬਿਲਾਸਪੁਰ ਸ਼ਹਿਰ ਦੇ ਬਾਹਰੀ ਇਲਾਕੇ ‘ਚ ਸ਼ੁੱਕਰਵਾਰ ਨੂੰ ਇਕ ਨਿੱਜੀ ਬੱਸ ਦੇ ਪਲਟ ਗਈ। ਇਸ ਹਾਦਸੇ…
ਪੰਜ ਤੱਤਾਂ ’ਚ ਵਿਲੀਨ ਹੋਏ ਕਾਮੇਡੀਅਨ ਰਾਜੂ ਸ਼੍ਰੀਵਾਸਤਵ, ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਨਵੀਂ ਦਿੱਲੀ, 22 ਸਤੰਬਰ-ਰਾਜੂ ਸ਼੍ਰੀਵਾਸਤਵ ਅੱਜ ਦਿੱਲੀ ਦੇ ਨਿਗਮਬੋਧ ਘਾਟ ‘ਤੇ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਦਸ ਦੇਈਏ…
ਮਹੀਨੇ ’ਚ ਇਨਸਾਫ਼ ਨਾ ਮਿਲਿਆ ਤਾਂ ਦੇਸ਼ ਛੱਡ ਦੇਵਾਂਗਾ: ਬਲਕੌਰ ਸਿੰਘ
ਮਾਨਸਾ, 30 ਅਕਤੂਬਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੰਜ ਮਹੀਨੇ ਬਾਅਦ 25 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਉਸ…