ਚੰਡੀਗੜ੍ਹ/ਅੰਮ੍ਰਿਤਸ- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਪੰਜਾਬ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਰਣਜੀਤ ਸਿੰਘ ਬ੍ਰਹਮਪੁਰਾ ਚੰਡੀਗੜ੍ਹ ਵਿਖੇ ਪੀ. ਜੀ. ਆਈ. ਹਸਪਤਾਲ ‘ਚ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਬ੍ਰਹਮਪੁਰਾ ਦੇ ਬੇਟੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਿਹਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ‘ਤੇ ਅਕਾਲੀ ਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।