ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਸੁਖਬੀਰ ਬਾਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 13 ਦਸੰਬਰ- ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ਨਾਲ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਜੋ ਖਲਾਅ ਪੈਦਾ ਹੋਇਆ ਹੈ, ਉਸ ਨੂੰ ਭਰਨਾ ਔਖਾ ਹੋਵੇਗਾ।

ਉਨ੍ਹਾਂ ਕਿਹਾ ਕਿ ਸਾਰੀ ਉਮਰ ਜਥੇਦਾਰ ਸਾਹਿਬ ਰਾਜਨੀਤੀ ਵਿਚ ਪੰਥਕ ਕਦਰਾਂ-ਕੀਮਤਾਂ ਦੇ ਅਟੱਲ ਪ੍ਰਤੀਕ ਬਣੇ ਰਹੇ ਅਤੇ ਇਨ੍ਹਾਂ ਦੀ ਰਾਖੀ ਲਈ ਮੋਹਰੀ ਰਹੇ। ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ ਦੀ ਅਰਦਾਸ ਕਰਦਾ ਹਾਂ। ਇਸ ਦੇ ਨਾਲ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਵੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Leave a Reply

Your email address will not be published. Required fields are marked *