ਲੁਧਿਆਣਾ – ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡੇ ‘ਤੇ 2 ਘੰਟੇ ਬੱਸਾਂ ਦਾ ਚੱਕਾ ਜਾਮ ਕੀਤਾ। ਇਸ ਦੌਰਾਨ ਕਿਸੇ ਵੀ ਬੱਸ ਨੂੰ ਅੰਦਰ ਜਾਣ ਜਾਂ ਬਾਹਰ ਜਾਣ ਦੀ ਮਨਜ਼ੂਰੀ ਨਹੀਂ ਸੀ। ਯੂਨੀਅਨ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹਨ।
ਡਿਪੂ ਪ੍ਰਧਾਨ ਸਤਨਾਮ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਅਤੇ ਟਰਾਂਸਪੋਰਟ ਮੰਤਰੀ ਨਾਲ ਹੋਈਆਂ ਮੀਟਿੰਗਾਂ ‘ਚ ਅਹਿਮ ਮੁੱਦੇ ਵਿਚਾਰੇ ਗਏ ਸਨ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ।