ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਫੜ੍ਹਿਆ ‘ਆਪ’ ਦਾ ਝਾੜੂ

jagdev singh/nawanpunjab.com

ਚੰਡੀਗੜ੍ਹ, 26 ਜੁਲਾਈ (ਦਲਜੀਤ ਸਿੰਘ)-  ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹ ਲਿਆ ਗਿਆ। ਇੱਥੇ ਰੱਖੀ ਗਈ ਪ੍ਰੈੱਸ ਕਾਨਫਰੰਸ ਦਰਾਨ ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਨੇ ਖੁੱਡੀਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਬੋਲਦਿਆਂ ਰਾਘਵ ਚੱਢਾ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਜ਼ੁਲਮਾਂ ਖ਼ਿਲਾਫ਼ ਗੁਰਮੀਤ ਸਿੰਘ ਖੁੱਡੀਆਂ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖੁੱਡੀਆਂ ਕਾਫੀ ਲੰਬੇ ਸਮੇਂ ਤੱਕ ਕਾਂਗਰਸ ‘ਚ ਰਹੇ ਅਤੇ ਸਾਲ 2017 ‘ਚ ਲੰਬੀ ਹਲਕੇ ਦੀਆਂ ਚੋਣਾਂ ਦੌਰਾਨ ਕਵਰਿੰਗ ਉਮੀਦਵਾਰ ਵੀ ਰਹੇ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਵੱਲੋਂ ਮੈਚ ਫਿਕਸਿੰਗ ਦੇ ਚੱਲਦਿਆਂ ਕਦੇ ਉਨ੍ਹਾਂ ਨੂੰ ਚੋਣ ਨਹੀਂ ਲੜਨ ਦਿੱਤੀ ਗਈ।

ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ 17 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਰਹੇ ਅਤੇ ਮੁਕਤਸਰ ਜ਼ਿਲ੍ਹੇ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੇ ਕਿਹਾ ਕਿ ਮੁਕਤਸਰ ‘ਚ ਬਾਦਲ ਪਰਿਵਾਰ ਖ਼ਿਲਾਫ਼ ਚੱਲਣਾ ਬਹੁਤ ਔਖਾ ਹੈ ਪਰ ਉਹ ਲੜਾਈ ਲੜਦੇ ਰਹੇ। ਖੁੱਡੀਆਂ ਨੇ ਕਿਹਾ ਕਿ ਸਾਲ 2017 ‘ਚ ਉਨ੍ਹਾਂ ਨੂੰ ਕਾਂਗਰਸ ਵੱਲੋਂ ਲੰਬੀ ਹਲਕੇ ਦਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਆਖ਼ਰੀ ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਲੜਨ ਦੀ ਇੱਛਾ ਜਤਾਈ ਅਤੇ ਚੋਣ ਮੈਦਾਨ ‘ਚ ਉਤਰ ਗਏ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਦਲ ਦੇ ਮੁਕਾਬਲੇ ਚੰਗੇ ਢੰਗ ਨਾਲ ਚੋਣ ਨਹੀਂ ਲੜੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ‘ਚ ਵਰਕਰ ਸਨਮਾਨ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਮਿਲਦਾ ਅਤੇ ਇਸ ਦੇ ਚੱਲਦਿਆਂ ਹੀ ਉਹ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ।

Leave a Reply

Your email address will not be published. Required fields are marked *