ਪਟਿਆਲਾ, 17 ਦਸੰਬਰ- ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਪਟਿਆਲਾ ਵਿਖੇ ਪਹੁੰਚੇ। ਇੱਥੇ ਉਨ੍ਹਾਂ ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਵਿਖੇ ਨਵੇਂ ਹੋਸਟਲ ਬਲਾਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਸੀਂ 2024 ਪੈਰਿਸ ਓਲੰਪਿਕ ਦੀ ਤਿਆਰੀ ਕਰ ਰਹੇ ਹਾਂ।
ਮਿਸ਼ਨ ਓਲੰਪਿਕ ਕਮੇਟੀ ਦੀ ਰਣਨੀਤੀ ਬਣਾਉਣ ਲਈ ਹਰ ਮਹੀਨੇ ਮੀਟਿੰਗ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਾਲਾਨਾ ਸਿਖਲਾਈ ਕੈਲੰਡਰ ਦੇ ਤਹਿਤ ਅਸੀਂ ਖਿਡਾਰੀਆਂ ਦੀ ਸਿਖਲਾਈ ਲਈ ਵੱਖ-ਵੱਖ ਖੇਡ ਫੈਡਰੇਸ਼ਨਾਂ ਨੂੰ 300 ਕਰੋੜ ਰੁਪਏ ਦਿੰਦੇ ਹਾਂ।