ਬਿਲਾਵਲ ਭੁੱਟੋ ਖਿਲਾਫ਼ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿੱਜੀ ਹਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ ਖਿਲਾਫ਼ ਦੇਸ਼-ਵਿਆਪੀ ਪ੍ਰਦਰਸ਼ਨ ਕੀਤੇ। ਭਾਜਪਾ ਵਰਕਰਾਂ ਨੇ ਆਪਣੇ ਪ੍ਰਦਰਸ਼ਨਾਂ ਦੌਰਾਨ ਵੱਖ-ਵੱਖ ਸੂਬਿਆਂ ਦੀਆਂ ਰਾਜਧਾਨੀਆਂ ’ਚ ਪਾਕਿਸਤਾਨ ਅਤੇ ਭੁੱਟੋ ਦੇ ਪੁਤਲੇ ਫੂਕੇ ਅਤੇ ਨਾਅਰੇਬਾਜ਼ੀ ਕੀਤੀ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿੱਜੀ ਹਮਲਾ ਕਰਦੇ ਹੋਏ ਪਾਕਿਸਤਾਨੀ ਮੰਤਰੀ ਨੇ ਕਿਹਾ ਸੀ ਕਿ ਮੈਂ ਭਾਰਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਓਸਾਮਾ ਬਿਨ ਲਾਦੇਨ ਮਰ ਚੁੱਕਾ ਹੈ ਪਰ ‘ਗੁਜਰਾਤ ਦਾ ਕਸਾਈ’ ਅਜੇ ਵੀ ਜ਼ਿੰਦਾ ਹੈ ਅਤੇ ਉਹ ਭਾਰਤ ਦਾ ਪ੍ਰਧਾਨ ਮੰਤਰੀ ਹੈ।

Leave a Reply

Your email address will not be published. Required fields are marked *