ਚੰਡੀਗੜ੍ਹ, 20 ਦਸੰਬਰ-ਲੋਕ ਸਭਾ ‘ਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ‘ਚ ਜੰਗਲ ਰਾਜ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪੈਸਾ ਲੁੱਟ ਕੇ ਗੁਜਰਾਤ ਲਿਜਾਇਆ ਜਾ ਰਿਹਾ ਹੈ।
ਸੂਬੇ ਦੀ ਵਿਗੜਦੀ ਕਾਨੂੰਨ ਵਿਵਸਥਾ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕ ਆਪਣੀ ਸੁਰੱਖਿਆ ਖ਼ੁਦ ਕਰਨ, ਕਿਉਂਕਿ ਆਰ.ਪੀ.ਜੀ. ਅਟੈਕ ਆਮ ਹੋ ਗਏ ਹਨ ਤੇ ਨਸ਼ਿਆਂ ਦੇ ਨਾਂ ‘ਤੇ ਰਾਜਨੀਤੀ ਕੀਤੀ ਜਾ ਰਹੀ ਹੈ।