ਨਵੀਂ ਦਿੱਲੀ, 21 ਦਸੰਬਰ- ਅਧਿਆਤਮਕ ਗੁਰੂ ਦਲਾਈ ਲਾਮਾ ਨੇ ਅੱਜ ਗੁਰੂਗ੍ਰਾਮ ਵਿਚ ਬੋਲਦਿਆਂ ਕਿਹਾ ਕਿ ਭਾਰਤ ਅਤੇ ਚੀਨ ਦੋ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਹਨ। ਹਾਲ ਹੀ ਦੇ ਦਹਾਕਿਆਂ ਵਿਚ ਵੀ ਬਹੁਤ ਸਾਰੇ ਉਤਰਾਅ-ਚੜ੍ਹਾਅ ਆਏ ਹਨ। ਉਨ੍ਹਾਂ ਕਿਹਾ ਕਿ ਭਾਰਤ ਇਕ ਲੋਕਤੰਤਰ ਦੇਸ਼ ਹੈ ਅਤੇ ਸਾਰੇ ਧਰਮਾਂ ਦਾ ਸਨਮਾਨ ਕਰਦਾ ਹੈ। ਉਨ੍ਹਾਂ ਭਾਰਤੀ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਭਾਰਤ ਦੀ ਪਰੰਪਰਾ ਬਹੁਤ ਚੰਗੀ ਹੈ ਇਸ ਲਈ ਨੌਜਵਾਨ ਭਾਰਤੀਆਂ ਨੂੰ ਭਾਰਤ ਦੀ ਹਜ਼ਾਰ ਸਾਲ ਪੁਰਾਣੀ ਧਰਮ ਨਿਰਪੱਖ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ।
ਭਾਰਤੀ ਪਰੰਪਰਾ ਬਹੁਤ ਚੰਗੀ ਹੈ-ਦਲਾਈ ਲਾਮਾ
