ਨਵੀਂ ਦਿੱਲੀ : ਦਿੱਲੀ ਐਨਸੀਆਰ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਕੜਾਕੇ ਦੀ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਨਾਲੇ ਧੁੰਦ ਤੋਂ ਵੀ ਛੁਟਕਾਰਾ ਨਹੀਂ ਮਿਲਣਾ। ਮੌਸਮ ਵਿਭਾਗ ਨੇ ਵੀਰਵਾਰ ਨੂੰ ਦਿੱਲੀ ਐਨਸੀਆਰ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਇਸ ਕਾਰਨ ਵੀਰਵਾਰ ਨੂੰ ਵੀ ਇਨ੍ਹਾਂ ਥਾਵਾਂ ‘ਤੇ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਹਵਾ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਕਾਂਕਣੀ ਵਧ ਸਕਦੀ ਹੈ।