ਕੈਬਨਿਟ ਸਬ-ਕਮੇਟੀ ਵੱਲੋਂ ਬੇਜ਼ਮੀਨੇ ਮਜ਼ਦੂਰਾਂ ਅਤੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ

ਚੰਡੀਗੜ੍ਹ, 22 ਦਸੰਬਰ:ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਔਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਵੱਲੋਂ ਠੇਕਾ ਮੁਲਾਜ਼ਮਾਂ, ਵਿਮੁਕਤ ਜਾਤੀਆਂ ਅਤੇ ਬੇਜ਼ਮੀਨੇ ਮਜ਼ਦੂਰਾਂ ਨਾਲ ਸਬੰਧਤ ਵੱਖ ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ. ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ, ਪੰਜਾਬ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਿਤ ਕੀਤੀ ਗਈ ਇਸ ਕੈਬਨਿਟ ਸਬ-ਕਮੇਟੀ ਦੀ ਇਹ ਪਲੇਠੀ ਮੀਟਿੰਗ ਸੀ।
ਸਬ-ਕਮੇਟੀ ਨੇ ਪੰਜਾਬ ਭਵਨ ਵਿਖੇ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਲਗਾਤਾਰ ਚੱਲੀਆਂ ਮੀਟਿੰਗਾਂ ਦੌਰਾਨ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ।
ਬਹੁ-ਗਿਣਤੀ ਮਸਲਿਆਂ ਨੂੰ ਹਾਂ-ਪੱਖੀ ਢੰਗ ਨਾਲ ਹੱਲ ਕਰਨ ਦੀ ਦਿਸ਼ਾ ਵੱਲ ਅੱਗੇ ਵਧਦਿਆਂ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਮੀਟਿੰਗਾਂ ਵਿੱਚ ਸਬੰਧਤ ਵਿਭਾਗਾਂ ਅਤੇ ਐਲ.ਆਰ. ਸ਼ਾਖਾ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਤਾਂ ਜੋ ਮੁੱਦਿਆਂ ਦੇ ਹੱਲ ਵਿੱਚ ਆਉਣ ਵਾਲੀਆਂ ਕਾਨੂੰਨੀ ਅੜਚਨਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ |

Leave a Reply

Your email address will not be published. Required fields are marked *