ਜ਼ੀਰਾ, 24 ਦਸੰਬਰ : ਜ਼ੀਰਾ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਕਮੇਟੀਆਂ ਵਿਚੋਂ ਤਿੰਨ ਕਮੇਟੀਆਂ ਮਿੱਟੀ, ਪਾਣੀ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਬਾਰੇ ਜਾਂਚ ਸ਼ੁਰੂ ਕਰਨ ਲਈ ਪਿੰਡ ਮਨਸੂਰਵਾਲ ਕਲਾਂ ਵਿਚ ਪਹੁੰਚੀਆਂ ਪਰ ਸਾਂਝੇ ਮੋਰਚੇ ਦੇ ਆਗੂਆਂ ਨੇ ਉਨ੍ਹਾਂ ਨੂੰ ਸਹਿਯੋਗ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਕਰ ਕੇ ਜਾਂਚ ਸ਼ੁਰੂ ਨਹੀਂ ਹੋ ਸਕੀ ਤੇ ਅਧਿਕਾਰੀ ਪੂਰਾ ਦਿਨ ਇੰਤਜ਼ਾਰ ਕਰਨ ਮਗਰੋਂ ਬੇਰੰਗ ਪਰਤ ਗਏ। ਆਗੂ ਚਾਹੁੰਦੇ ਹਨ ਕਿ ਪਹਿਲਾਂ ਉਨ੍ਹਾਂ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਰਿਹਾਅ ਕੀਤਾ ਜਾਵੇ ਤੇ ਸਾਰੇ ਮੁਕੱਦਮੇ ਰੱਦ ਕੀਤੇ ਜਾਣ। ਜਦੋਂ ਤੱਕ ਪੁਲੀਸ ਤੇ ਪ੍ਰਸ਼ਾਸਨ ਉਨ੍ਹਾਂ ਦੀ ਇਹ ਮੰਗ ਪੂਰੀ ਨਹੀਂ ਕਰਦਾ ਉਦੋਂ ਤੱਕ ਉਹ ਜਾਂਚ ਕਮੇਟੀਆਂ ਨੂੰ ਸਹਿਯੋਗ ਨਹੀਂ ਕਰਨਗੇ।
ਜ਼ੀਰਾ ਧਰਨਾ: ਕਮੇਟੀਆਂ ਜਾਂਚ ਸ਼ੁਰੂ ਨਾ ਕਰ ਸਕੀਆਂ
