ਲੁਧਿਆਣਾ – ਇੱਥੇ ਐੱਸ. ਟੀ. ਐੱਫ. ਦੀ ਪੁਲਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ‘ਚ ਕੀਮਤ 40 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਿਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਅਨਮੋਲ ਸਿੰਘ ਅਤੇ ਹੀਰਾ ਸਿੰਘ ਉਰਫ਼ ਰਾਜਵੀਰ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ।
ਇਹ ਦੋਵੇਂ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਨੇ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ। ਪੁਲਸ ਵੱਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਜਾਵੇਗਾ।