ਲੁਧਿਆਣਾ , 25 ਦਿਸੰਬਰ – ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਨੂਰਵਾਲਾ ਵਿੱਚ ਅੱਜ ਦਿਨ ਦਿਹਾੜੇ ਪੰਜ ਹਥਿਆਰਬੰਦ ਲੁਟੇਰੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਸ਼ਨ ਲਾਲ ਦੇ ਦਫ਼ਤਰ ਵਿਚੋਂ 88 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ । ਘਟਨਾ ਅੱਜ ਦੁਪਹਿਰ 3 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਚੇਅਰਮੈਨ ਦਾ ਮੁਲਾਜ਼ਮ ਵਿਵੇਕ ਕੁਮਾਰ ਦਫਤਰ ਵਿਚ ਬੈਠਾ ਸੀ । ਵਾਰਦਾਤ ਕੈਮਰੇ ਵਿਚ ਕੈਦ ਹੋ ਗਈ ਹੈ । ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ ।
Related Posts
ਦਿੱਲੀ ਐੱਨਸੀਆਰ ਸਮੇਤ ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਕਹਿਰ ਜਾਰੀ, ਧੁੰਦ ਦੀ ਚਾਦਰ ‘ਚ ਪੰਜਾਬ ਸਮੇਤ ਕਈ ਸੂਬੇ
ਨਵੀਂ ਦਿੱਲੀ : ਦਿੱਲੀ ਐਨਸੀਆਰ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਕੜਾਕੇ ਦੀ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ…
ਚੰਡੀਗੜ੍ਹ ਬਿਜਲੀ ਕਾਮਿਆਂ ਨੇ ਖ਼ਤਮ ਕੀਤੀ ਹੜਤਾਲ
ਚੰਡੀਗੜ੍ਹ, 23 ਫਰਵਰੀ-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਪ੍ਰੈੱਸ ਕਾਨਫ਼ਰੰਸ ‘ਚ ਦਸਿਆ ਕਿ ਚੰਡੀਗੜ੍ਹ ਬਿਜਲੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖ਼ਤਮ ਕਰ…
ਵੱਡੀ ਖ਼ਬਰ: ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਯੋਗਸ਼ਾਲਾ
ਜਲੰਧਰ/ਚੰਡੀਗੜ੍ਹ- ਪੰਜਾਬ ਵਾਸੀਆਂ ਲਈ ਪੰਜਾਬ ਸਰਕਾਰ ਇਕ ਹੋਰ ਵੱਡੀ ਪਹਿਲ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਸੂਬੇ ਵਿਚ…