ਉੱਤਰੀ ਭਾਰਤ ‘ਚ ਕੜਾਕੇ ਦੀ ਸਰਦੀ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰੀ ਭਾਰਤ ‘ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ 3-4 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਵਰਗੇ ਹਾਲਾਤ ਬਣ ਸਕਦੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ‘ਚ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੱਛ ਵਿੱਚ ਤੇਜ਼ ਸੀਤ ਲਹਿਰ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ, ਐਤਵਾਰ ਨੂੰ ਦਿੱਲੀ ‘ਚ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਡਿੱਗਣ ਕਾਰਨ ਕੁਝ ਹਿੱਸਿਆਂ ‘ਚ ਸੀਤ ਲਹਿਰ ਚੱਲੀ।
ਆਉਣ ਵਾਲੇ 5 ਦਿਨਾਂ ‘ਚ ਇਨ੍ਹਾਂ ਸੂਬਿਆਂ ‘ਚ ਪਵੇਗੀ ਸੰਘਣੀ ਧੁੰਦ, ਪੰਜਾਬ, ਹਿਮਾਚਲ, ਰਾਜਸਥਾਨ ‘ਚ ਚੱਲੇਗੀ ਸੀਤ ਲਹਿਰ
