ਜੰਡਿਆਲਾ ਗੁਰੂ, 27 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ ਦੇ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਕਾਂਗਰਸ ਪਾਰਟੀ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਹੁਣ ਜੋਕਿੰਗ ਪ੍ਰਧਾਨ ਵੀ ਨਹੀਂ ਬਚਾ ਸਕਦਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਙ ਪਰ ਪੰਜਾਬ ਦੇ ਲੋਕ ਹੁਣ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਰੂਰ ਜੁਆਬ ਦੇਣਗੇ।