ਨਵੀਂ ਦਿੱਲੀ, 26 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਸਰਹਿੰਦ ਦੇ ਸੂਬੇ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਦਸਮੇਸ਼ ਪਿਤਾ, ਜਿਨ੍ਹਾਂ ਮਨੁੱਖਤਾ ਦੀ ਭਲਾਈ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ, ਤੋਂ ਸਾਹਸ ਅਤੇ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਜਿਸ ਦੀ ਵਿਸ਼ਵ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ।
Related Posts
ਜਲੰਧਰ ਦੇ ਇੰਡਸਟ੍ਰੀਅਲ ਏਰੀਏ ’ਚ ਪਾਈਪ ਫੈਕਟਰੀ ’ਚ ਲੱਗੀ ਅੱਗ, ਸਾਰੀ ਫੈਕਟਰੀ ਸੜ ਕੇ ਹੋਈ ਸੁਆਹ
ਜਲੰਧਰ, 10 ਅਗਸਤ (ਦਲਜੀਤ ਸਿੰਘ)- ਇੱਥੇ ਸੋਢਲ ਰੋਡ ਸਥਿਤ ਇਕ ਪਲਾਸਟਿਕ ਦੀ ਫੈਕਟਰੀ ’ਚ ਵੱਡਾ ਧਮਾਕਾ ਹੋਣ ਨਾਲ ਭੱਜਦੌੜ ਮਚ ਗਈ।…
ਲਾਰੈਂਸ ਦੇ ਖਾਸਮ-ਖਾਸ ਗੈਂਗਸਟਰ ਸੰਪਤ ਨਹਿਰਾ ਅਤੇ ਕਾਲੀ ਸ਼ੂਟਰ ਦਾ ਵਧਿਆ ਪੁਲਸ ਰਿਮਾਂਡ
ਖਰੜ- ਗੈਂਗਸਟਰ ਸੰਪਤ ਨਹਿਰਾ ਅਤੇ ਕਾਲੀ ਸ਼ੂਟਰ ਨੂੰ ਸ਼ੁੱਕਰਵਾਰ ਖਰੜ ਸਦਰ ਪੁਲਸ ਵਲੋਂ ਇਕ ਫਿਲਮ ਪ੍ਰਡਿਊਸ਼ਰ ਮੋਹਿਤ ਬਨਵੈਤ ਤੋਂ 1…
ਅਰਵਿੰਦ ਕੇਜਰੀਵਾਲ ਤੇ ਕੇ. ਕਵਿਤਾ ਨੂੰ ਅਦਾਲਤ ਤੋਂ ਝਟਕਾ, ਹੁਣ 7 ਮਈ ਤੱਕ ਵਧੀ ਦੋਵਾਂ ਦੀ ਨਿਆਂਇਕ ਹਿਰਾਸਤ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ…