ਚੰਡੀਗੜ੍ਹ : ਮਨੀ ਲਾਂਡਰਿੰਗ ਮਾਮਲੇ ਵਿਚ ਫਸੇ ਕੁਦਰਤਦੀਪ ਸਿੰਘ ਨੂੰ ਹਾਈ ਕੋਰਟ ਨੇ ਉਸ ਦੀ ਖਰਾਬ ਸਿਹਤ ਦੇ ਆਧਾਰ ’ਤੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਭੁਪਿੰਦਰ ਸਿੰਘ ਹਨੀ ਜੋ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਿਸ਼ਤੇਦਾਰ ਹੈ, ਨੂੰ ਹਾਈ ਕੋਰਟ ਨੇਮ ਜੁਲਾਈ ਮਹੀਨੇ ਵਿਚ ਜ਼ਮਾਨਤ ਦੇ ਚੁੱਕੀ ਹੈ। ਹਾਈ ਕੋਰਟ ਦੇ ਵੈਕੇਸ਼ਨ ਬੈਂਚ ਨੇ ਕੁਦਰਤਦੀਪ ਦੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਇਹ ਆਦੇਸ਼ ਦਿੱਤਾ।
ਹਾਈ ਕੋਰਟ ਨੇ ਕੁਦਰਤਦੀਪ ਨੂੰ ਸ਼ਰਤਾਂ ਸਮੇਤ ਰੈਗੂਲਰ ਜਮਾਨਤ ਦਿੰਦਿਆਂ ਨਾਲ ਹੀ ਆਦੇਸ਼ ਦਿੱਤਾ ਕਿ ਉਸ ਖ਼ਿਲਾਫ਼ ਦਾਇਰ ਇਸ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਜਦੋਂ ਵੀ ਉਸੇ ਮਾਮਲੇ ਦੀ ਜਾਂਚ ਲਈ ਬੁਲਾਏ ਤਾਂ ਉਸ ਨੂੰ ਜਾਂਚ ਵਿਚ ਸ਼ਾਮਲ ਹੋਣਾ ਹੋਵੇਗਾ ਅਤੇ ਨਾਲ ਹੀ ਉਹ ਆਪਣੇ ਪਾਸਪੋਰਟ ਟਰਾਇਲ ਕੋਰਟ ਵਿਚ ਜਮ੍ਹਾਂ ਕਰਵਾਏਗਾ।