ਚੰਡੀਗੜ੍ਹ- ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰ ਪੰਜਾਬੀ ਨੂੰ ਪਾਣੀ ਦੀ ਲੜਾਈ ਲਈ ਅੱਗੇ ਆਉਣਾ ਚਾਹੀਦਾ ਹੈ। ਡੈਮ ਸੇਫਟੀ ਐਕਟ ‘ਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਸੀ। ਉਨ੍ਹ ਕਿਹਾ ਕਿ ਪੰਜਾਬ ਵਿਚ ਜਿੰਨੀ ਵੀ ਇੰਡਸਟਰੀ ਚਲ ਰਹੀ ਹੈ, 95 ਫ਼ੀਸਦੀ ਸਨਅਤੀ ਇਕਾਈਆਂ ਗੰਦੇ ਪਾਣੀ ਨੂੰ ਧਰਤੀ ਹੇਠਲੇ ਪਾਣੀ ਵਿਚ ਮਿਲਾ ਰਹੀਆਂ ਹਨ।
ਪਾਣੀ ਦੀ ਲੜਾਈ ਲਈ, ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ-ਰਾਜੇਵਾਲ
