ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਅਹਿਮਦਾਬਾਦ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹੀਰਾਬੇਨ ਦੀ ਉਮਰ 100 ਸਾਲ ਹੈ। ਇਸੇ ਸਾਲ ਉਨ੍ਹਾਂ ਨੇ ਆਪਣਾ 100ਵਾਂ ਜਨਮ ਦਿਨ ਮਨਾਇਆ ਸੀ। ਉਦੋਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਧੋਤੇ ਸਨ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਸੀ।
ਹਾਲ ਵਿਚ ਸੰਪੰਨ ਹੋਈਆਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ, ਮਾਂ ਨੂੰ ਮਿਲੇ ਸਨ। ਉਹ ਅਹਿਮਦਾਬਾਦ ਹਵਾਈ ਅੱਡੇ ਉਤਰਨ ਮਗਰੋਂ ਸਿੱਧਾ ਗਾਂਧੀਨਗਰ ਆਪਣੀ ਮਾਂ ਨੂੰ ਮਿਲਣ ਲਈ ਗਏ ਸਨ। ਪ੍ਰਧਾਨ ਮੰਤਰੀ ਨੇ ਮਾਂ ਦੇ ਪੈਰੀਂ ਹੱਥ ਲਾ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਸੀ।