ਪੰਜਾਬ ‘ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਖ਼ੁਫ਼ੀਆ ਏਜੰਸੀਆਂ ਨੇ ਕੀਤਾ ਅਲਰਟ

ਚੰਡੀਗੜ੍ਹ : ਪੰਜਾਬ ‘ਚ ਤਰਨਤਾਰਨ ਦੇ ਸਰਹਾਲੀ ਥਾਣੇ ‘ਚ ਆਰ. ਜੀ. ਪੀ. ਹਮਲੇ ਤੋਂ ਬਾਅਦ ਇਕ ਵਾਰ ਫਿਰ ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖ਼ੁਫ਼ੀਆ ਏਜੰਸੀਆਂ ਦੇ ਮੁਤਾਬਕ ਪਾਕਿਸਤਾਨੀ ਟੈਰਰ ਗਰੁੱਪ ਵੱਲੋਂ ਪੰਜਾਬ ਦੇ ਪੁਲਸ ਥਾਣਿਆਂ, ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਇਕ ਪੁਲਸ ਥਾਣੇ ਦੀ ਰੇਕੀ ਵੀ ਕੀਤੀ ਜਾ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇਕ ਸਬ ਮਾਡਿਊਲ ਦਾ ਪਰਦਾਫ਼ਾਸ਼ ਕਰਦੇ ਹੋਏ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ ਲੋਡਿਡ ਆਰ. ਪੀ. ਜੀ. ਬਰਾਮਦ ਕੀਤੇ ਗਏ ਹਨ।

Leave a Reply

Your email address will not be published. Required fields are marked *