ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ। ਸੰਗਤਾਂ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਦੇਰ ਰਾਤ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਜੇ ਜਲੌਅ
