ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਗਾਂਧੀਨਗਰ ਦੇ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਤੜਕੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 100 ਸਾਲਾਂ ਦੀ ਸੀ। ਹੀਰਾਬੇਨ ਨੂੰ ਕੁਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ ‘ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ’ ‘ਚ ਭਰਤੀ ਕਰਵਾਇਆ ਗਿਆ ਸੀ। ਆਪਣੇ ਬੁਲੇਟਿਨ ਵਿੱਚ ਹਸਪਤਾਲ ਨੇ ਕਿਹਾ, ‘ਹੀਰਾਬੇਨ ਮੋਦੀ ਦਾ 30 ਦਸੰਬਰ 2022 ਨੂੰ ਸਵੇਰੇ 3.30 ਵਜੇ ਯੂਐੱਨ ਮਹਿਤਾ ਹਾਰਟ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ।’ ਆਪਣੀ ਮਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਪ੍ਰਧਾਨ ਮੰਤਰੀ ਸਵੇਰੇ ਗਾਂਧੀਨਗਰ ਦੇ ਬਾਹਰਵਾਰ ਰਾਏਸਾਨ ਪਿੰਡ ‘ਚ ਆਪਣੇ ਭਰਾ ਪੰਕਜ ਮੋਦੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦੀ ਮਾਤਾ ਦੀ ਦੇਹ ਰੱਖੀ ਹੋਈ ਸੀ। ਪ੍ਰਧਾਨ ਮੰਤਰੀ ਮੋਦੀ ਸਵੇਰੇ ਇੱਥੇ ਹਵਾਈ ਅੱਡੇ ‘ਤੇ ਪਹੁੰਚੇ ਅਤੇ ਉਥੋਂ ਸਿੱਧੇ ਆਪਣੇ ਛੋਟੇ ਭਰਾ ਦੇ ਘਰ ਚਲੇ ਗਏ। ਉਨ੍ਹਾਂ ਮਾਤਾ ਦੀ ਦੇਹ ‘ਤੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਅੰਤਿਮ ਸੰਸਕਾਰ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਂਦੇ ਸਮੇਂ ਮੋਢਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਭਰਾਵਾਂ ਨੇ ਹੀਰਾਬੇਨ ਮੋਦੀ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਦੇਹਾਂਤ
